ਨਾਗਾਲੈਂਡ ’ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਚਾਰ ਦੀ ਮੌਤ
ਮੋਨ (ਨਾਗਾਲੈਂਡ), 19 ਜੁਲਾਈ- ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿਚ ਐਤਵਾਰ ਨੂੰ ਵਾਪਰੀ ਜ਼ਮੀਨ ਖਿਸਕਣ ਦੀ ਘਟਨਾ ਨੇ ਭਾਰੀ ਤਬਾਹੀ ਮਚਾ ਦਿੱਤੀ। ਡਿਫੈਂਸ ਕਲੋਨੀ ਇਲਾਕੇ ਵਿਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕਾਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਸ ਹਾਦਸੇ ਦੌਰਾਨ ਕਈ ਘਰ ਵੀ ਜ਼ਮੀਨ ਖਿਸਕਣ ਦੀ ਲਪੇਟ ਵਿਚ ਆ ਕੇ ਰੁੜ੍ਹ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
;
;
;
;
;
;
;
;