JALANDHAR WEATHER

ਬੇਅਦਬੀ ਮਾਮਲਾ: ਅੱਜ ਸਿੱਟ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 20 ਜੁਲਾਈ- ਬੇਅਦਬੀ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਐਸ.ਆਈ.ਟੀ. ਨੇ ਨੋਟਿਸ ਜਾਰੀ ਕਰਕੇ ਅੱਜ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸਵੇਰੇ 11 ਵਜੇ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ, ਚੰਡੀਗੜ੍ਹ ਵਿਖੇ ਹੋਵੇਗੀ। ਬੇਅਦਬੀ ਮਾਮਲਿਆਂ ਕਾਰਨ ਸੁਖਬੀਰ ਬਾਦਲ ਰਾਜਨੀਤਕ ਅਤੇ ਧਾਰਮਿਕ ਤੌਰ 'ਤੇ ਘਿਰੇ ਹੋਏ ਹਨ।

ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ।

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ. ਨੇ ਵੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਰਾਤ ਨੂੰ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ