JALANDHAR WEATHER

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਐੱਸ.ਆਈ.ਟੀ. ਅੱਗੇ ਪੇਸ਼ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 20 ਜੁਲਾਈ (ਪ੍ਰੋ ਅਵਤਾਰ ਸਿੰਘ)- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅੱਗੇ ਪੁੱਛਗਿੱਛ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੈਕਟਰ-32 ਸਥਿਤ ਐੱਸ.ਆਈ.ਟੀ. ਦਫ਼ਤਰ ਪਹੁੰਚ ਗਏ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਸਮੇਤ ਕਈ ਵੱਡੇ ਆਗੂ ਅਤੇ ਵਕੀਲ ਵੀ ਮੌਜੂਦ ਸਨ।

ਐੱਸ.ਆਈ.ਟੀ. ਵਲੋਂ ਸੁਖਬੀਰ ਸਿੰਘ ਬਾਦਲ ਤੋਂ ਸਾਲ 2015 ਦੇ ਬਹਿਬਲ ਕਲਾਂ ਗੋਲੀਕਾਂਡ ਅਤੇ ਇਸ ਨਾਲ ਜੁੜੇ ਮਾਮਲਿਆਂ ਸੰਬੰਧੀ ਵਿਸਥਾਰ ਨਾਲ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਪੇਸ਼ੀ ਨੂੰ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਦਾ ਇਕ ਮਹੱਤਵਪੂਰਨ ਪੜਾਅ ਮੰਨਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ