ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 20 ਜੁਲਾਈ - ਰਾਜ ਸਭਾ ਦੀ ਕਾਰਵਾਈਅੱਜ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਅਰੁਜਨ ਖੜਗੇ ਨੇ ਕਿਹਾ, "ਤੁਸੀਂ ਮੈਨੂੰ ਇਸ ਪੇਪਰ ਲੀਕ ਅਤੇ ਨੀਟ ਪ੍ਰੀਖਿਆ ਘੁਟਾਲੇ ਬਾਰੇ ਆਪਣੇ ਵਿਚਾਰ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਹੈ। ਇਹ ਵਿਦਿਆਰਥੀਆਂ ਨਾਲ ਸੰਬੰਧਿਤ ਮਾਮਲਾ ਹੈ। ਮੈਂ ਲੱਖਾਂ ਬੱਚਿਆਂ ਦੇ ਭਵਿੱਖ ਬਾਰੇ ਗੱਲ ਕਰ ਰਿਹਾ ਹਾਂ। ਇਸ ਕਾਰਨ ਲਈ ਹਜ਼ਾਰਾਂ ਵਿਦਿਆਰਥੀ ਜੰਤਰ-ਮੰਤਰ 'ਤੇ ਇਕੱਠੇ ਹੋਏ ਹਨ। ਉੱਥੇ ਲਾਠੀਚਾਰਜ ਹੋਇਆ ਹੈ। ਸਰਕਾਰ ਤਾਕਤ ਦੀ ਵਰਤੋਂ ਕਰਨ, ਆਵਾਜ਼ਾਂ ਨੂੰ ਦਬਾਉਣ ਅਤੇ ਉਨ੍ਹਾਂ ਨੂੰ ਭਜਾਉਣ ਦੀ ਕੋਸ਼ਿਸ਼ ਕਰ ਰਹੀ ਹੈ।"
;
;
;
;
;
;
;