ਦਾਣਾ ਮੰਡੀ ਨੇੜੇ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
ਕਪੂਰਥਲਾ, 20 ਜੁਲਾਈ (ਅਮਨਜੋਤ ਸਿੰਘ ਵਾਲੀਆ)- ਸੁਲਤਾਨਪੁਰ ਲੋਧੀ ਰੋਡ ’ਤੇ ਸਥਿਤ ਨਵੀਂ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਦਫ਼ਤਰ ਦੇ ਨੇੜੇ ਇਕ ਅਣ-ਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਹੈਡ ਕਾਂਸਟੇਬਲ ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਨੇੜੇ ਇਕ ਨੌਜਵਾਨ ਬੇ-ਹੋਸ਼ੀ ਦੀ ਹਾਲਤ ਵਿਚ ਪਿਆ ਹੈ, ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤਾਂ ਜਾਂਚ ਕਰਨ ’ਤੇ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਿਸ ’ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਉਸ ਕੋਲੋਂ ਕੋਈ ਵੀ ਸ਼ਨਾਖਤੀ ਪੱਤਰ ਨਾ ਮਿਲਣ ਕਾਰਨ ਉਸ ਦੀ ਸ਼ਨਾਖਤ ਲਈ ਆਸ ਪਾਸ ਪੁੱਛਗਿੱਛ ਕੀਤੀ ਪਰ ਉਸ ਦੀ ਸ਼ਨਾਖਤ ਨਾ ਹੋਣ ਕਾਰਨ ਲਾਸ਼ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟੇ ਲਈ ਸ਼ਨਾਖਤ ਵਾਸਤੇ ਰਖਵਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਅਗਲੇ ਦੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;