ਸ਼੍ਰੋਮਣੀ ਅਕਾਲੀ ਦਲ (ਬ) ਤੋਂ ਅਸਤੀਫ਼ਾ ਦੇਣ ਵਾਲੇ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ
ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਕੁਝ ਦਿਨ ਪਹਿਲਾਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸੈਂਕੜੇ ਸਾਥੀਆਂ ਸਮੇਤ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਪਾਰਟੀ ਵਿਚ ਆਉਣ 'ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਵਲੋਂ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮਾਝਾ ਖੇਤਰ ਵਿਚ ਪਾਰਟੀ ਹੋਰ ਮਜਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਉਨ੍ਹਾਂ ਦੀ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਵਿਚ ਪੰਥਕ ਸਰਕਾਰ ਬਣਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਸ. ਇਆਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਅਤੇ ਉਹ ਪੰਜਾਬ ਤੋਂ ਵਿਧਾਨ ਸਭਾ ਚੋਣ ਵੀ ਲੜਨਗੇ ਪਰ ਉਨ੍ਹਾਂ ਦੇ ਹਲਕੇ ਬਾਰੇ ਫ਼ੈਸਲਾ ਪਾਰਟੀ ਵਲੋਂ ਗਠਿਤ ਕੀਤੀ ਜਾ ਰਹੀ ਪਾਰਲੀਮਾਨੀ ਕਮੇਟੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ।
;
;
;
;
;
;
;