JALANDHAR WEATHER

ਸਾਉਣ ਦੀ ਪਹਿਲੀ ਭਰਵੀਂ ਬਾਰਿਸ਼ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ, ਕਿਸਾਨਾਂ ਦੇ ਚਿਹਰਿਆਂ 'ਤੇ ਆਈਆਂ ਰੌਣਕਾਂ

ਅਜਨਾਲਾ, (ਅੰਮ੍ਰਿਤਸਰ), 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਾਉਣ ਮਹੀਨੇ ਦੀ ਪਹਿਲੀ ਭਰਵੀਂ ਬਾਰਿਸ਼ ਨੇ ਪੰਜਾਬ ਭਰ ਵਿਚ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਦਿੱਤੀ ਹੈ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੇ ਵੀ ਰਾਹਤ ਦਾ ਸਾਹ ਲਿਆ ਹੈ। ਇਸ ਬਾਰਿਸ਼ ਨਾਲ ਸਭ ਤੋਂ ਵੱਧ ਖੁਸ਼ੀ ਕਿਸਾਨਾਂ ਵਿਚ ਦੇਖਣ ਨੂੰ ਮਿਲ ਰਹੀ ਹੈ। ਖੇਤੀ ਮਾਹਰਾਂ ਅਨੁਸਾਰ ਝੋਨੇ ਦੀ ਫ਼ਸਲ ਲਈ ਇਹ ਬਾਰਿਸ਼ ਬੇਹੱਦ ਲਾਭਦਾਇਕ ਸਾਬਤ ਹੋਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਲਈ ਘਿਓ ਵਾਂਗ ਕੰਮ ਕਰੇਗਾ, ਜਿਸ ਨਾਲ ਫ਼ਸਲ ਦੇ ਵਾਧੇ ਨੂੰ ਤੇਜ਼ੀ ਮਿਲੇਗੀ ਅਤੇ ਪਾਣੀ ਦੀ ਲੋੜ ਵੀ ਕੁਝ ਸਮੇਂ ਲਈ ਘੱਟ ਹੋ ਜਾਵੇਗੀ। ਦੂਜੇ ਪਾਸੇ ਭਾਰੀ ਗਰਮੀ ਕਾਰਨ ਲਗਾਤਾਰ ਪੈ ਰਹੇ ਬਿਜਲੀ ਦੇ ਵੱਧ ਲੋਡ ਵਿਚ ਵੀ ਕਮੀ ਆਉਣ ਦੀ ਉਮੀਦ ਹੈ। ਮੀਂਹ ਕਾਰਨ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦੀ ਵਰਤੋਂ ਘੱਟਣ ਨਾਲ ਬਿਜਲੀ ਦੀ ਮੰਗ ਘਟੇਗੀ, ਜਿਸ ਨਾਲ ਪੰਜਾਬ ਵਾਸੀਆਂ ਨੂੰ ਬਿਜਲੀ ਕੱਟਾਂ ਤੋਂ ਵੀ ਕਾਫ਼ੀ ਹੱਦ ਤੱਕ ਰਾਹਤ ਮਿਲਣ ਦੀ ਸੰਭਾਵਨਾ ਹੈ।

ਮੌਸਮ ਵਿਚ ਆਈ ਇਸ ਤਬਦੀਲੀ ਨੇ ਨਾ ਸਿਰਫ਼ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਸਗੋਂ ਖੇਤੀਬਾੜੀ ਅਤੇ ਬਿਜਲੀ ਪ੍ਰਬੰਧਨ ਦੇ ਪੱਖੋਂ ਵੀ ਇਹ ਬਾਰਿਸ਼ ਕਾਫ਼ੀ ਫ਼ਾਇਦੇਮੰਦ ਮੰਨੀ ਜਾ ਰਹੀ ਹੈ। ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਦਰਮਿਆਨੀ ਬਾਰਿਸ਼ ਦਾ ਇਹ ਸਿਲਸਿਲਾ ਜਾਰੀ ਰਹਿੰਦਾ ਹੈ ਤਾਂ ਇਸ ਦਾ ਲਾਭ ਝੋਨੇ ਸਮੇਤ ਹੋਰ ਫਸਲਾਂ ਨੂੰ ਵੀ ਮਿਲੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ