JALANDHAR WEATHER

ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜਨ ਢਿਲਵਾਂ ਵਲੋਂ 21 ਤੇ 22 ਨੂੰ ਸਮੂਹਿਕ ਛੁੱਟੀ ਦਾ ਐਲਾਨ

ਢਿੱਲਵਾਂ, (ਕਪੂਰਥਲਾ), 20 ਜੁਲਾਈ (ਪ੍ਰਵੀਨ ਕੁਮਾਰ)- ਜੁਆਇੰਟ ਫ਼ੋਰਮ ਦੇ ਸੱਦੇ ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜਨ ਢਿੱਲਵਾਂ ਵਲੋਂ 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਤੇ ਜਨਰਲ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਮੁਲਾਜਮਾਂ ਦੀਆਂ ਮੰਗਾਂ ਲਈ ਕੱਲ੍ਹ ਸ਼ਾਮ ਪਾਵਰਕਾਮ ਮੈਨਜਮੈਂਟ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਜੁਆਇੰਟ ਫ਼ੋਰਮ ਵਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਆਪਣੀ ਸਮੂਹਿਕ ਛੁੱਟੀ ਐਸ.ਡੀ.ਓ ਢਿੱਲਵਾਂ ਨੂੰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਦੋ ਦਿਨਾਂ ਦੀ ਸਮੂਹਿਕ ਛੁੱਟੀ ਦੌਰਾਨ ਜੇਕਰ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪਾਵਰਕਾਮ ਮੈਨਜਮੈਂਟ ਦੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ