JALANDHAR WEATHER

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 21 ਜੁਲਾਈ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨੀਂ ਭੁਲਾਣਾ ਹੁਸੈਨਪੁਰ ਰੋਡ 'ਤੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ ਜਿਸਦੀ ਮੈਡੀਕਲ ਕਾਲਜ ਅੰਮਿ੍ਤਸਰ ਵਿਚ ਇਲਾਜ ਦੌਰਾਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਨਿਰਵੈਲ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਮੁਰਾਦਪੁਰ ਜੋ ਕਿ ਮੋਟਰਸਾਈਕਲ 'ਤੇ ਆਪਣੀ ਪਤਨੀ ਮਨਜੀਤ ਕੌਰ ਨਾਲ ਦਵਾਈ ਲੈਣ ਜਾ ਰਿਹਾ ਸੀ।ਭੁਲਾਣਾ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਦਕਿ ਪਤਨੀ ਦੇ ਮਾਮੂਲੀ ਸੱਟਾਂ ਲੱਗੀਆਂ ਸਨ । ਸੜਕ ਸੁਰੱਖਿਆ ਫੋਰਸ ਵਲੋਂ ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਮੁੱਢਲੇ ਇਲਾਜ ਤੋਂ ਬਾਅਦ ਨਿਰਵੈਲ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ਸੀ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ ।। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਨਸੂਰਵਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ