ਪੰਥਕ ਏਕਤਾ ਲਈ ਨਵਾਂ ਸਾਂਝਾ ਮੰਚ ਬਣਾਉਣ ਦਾ ਐਲਾਨ, ਸਾਰੇ ਅਕਾਲੀ ਧੜਿਆਂ ਨੂੰ ਇਕੱਠੇ ਹੋਣ ਦੀ ਅਪੀਲ
ਚੰਡੀਗੜ੍ਹ, 21 ਜੁਲਾਈ - ਪੰਥਕ ਆਗੂਆਂ ਨੇ ਕਿਹਾ ਕਿ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਥਕ ਏਕਤਾ ਲਈ ਇਕ ਸਾਂਝਾ ਪਲੇਟਫਾਰਮ ਸਥਾਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅਤੇ ਪੰਥ ਦੇ ਮਸਲਿਆਂ ਦਾ ਹੱਲ ਕਰਨਾ ਹੈ ਤਾਂ ਸਾਰੀਆਂ ਪੰਥਕ ਤਾਕਤਾਂ ਨੂੰ ਇੱਕਜੁੱਟ ਹੋਣਾ ਪਵੇਗਾ।
ਆਗੂਆਂ ਨੇ ਕਿਹਾ ਕਿ ਇਹ ਮੰਚ ਕਿਸੇ ਨਿੱਜੀ ਜਾਂ ਰਾਜਨੀਤਿਕ ਲਾਭ ਲਈ ਨਹੀਂ, ਸਗੋਂ ਸਿਰਫ਼ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਬਣਾਇਆ ਗਿਆ ਹੈ। ਉਨ੍ਹਾਂ ਪੰਥਕ ਸੋਚ ਰੱਖਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇਸ ਯਤਨ ਨਾਲ ਜੁੜਨ ਅਤੇ ਅਕਾਲੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਹਿਯੋਗ ਕਰਨ।
ਉਨ੍ਹਾਂ ਇਸ ਮੌਕੇ ਸਾਰੇ ਸਹਿਯੋਗੀ ਆਗੂਆਂ ਅਤੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਥਕ ਕੌਂਸਲ ਦੇ ਇਸ ਸਾਂਝੇ ਮੰਚ ਰਾਹੀਂ ਭਾਈ ਅੰਮ੍ਰਿਤਪਾਲ ਸਿੰਘ ਦੀ ਪੰਥਕ ਸੋਚ ਅਤੇ ਬੀਬੀ ਪਰਮਜੀਤ ਕੌਰ ਸਮੇਤ ਧਾਰਮਿਕ ਰਵਾਇਤਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਇਹ ਮੰਚ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰੇਗਾ।
ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਪਹਿਲ ਦਾ ਕੋਈ ਨਿੱਜੀ ਸਿਆਸੀ ਮਕਸਦ ਨਹੀਂ ਹੈ ਅਤੇ ਨਾ ਹੀ ਕਿਸੇ ਅਹੁਦੇ ਜਾਂ ਲਾਭ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਇਸ ਮੰਚ ਦਾ ਇਕੋ-ਇਕ ਮਕਸਦ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਹੈ। ਨਾਲ ਹੀ ਉਨ੍ਹਾਂ ਸਾਰੇ ਅਕਾਲੀ ਆਗੂਆਂ, ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਅਤੇ ਵੰਡ ਪੈਦਾ ਕਰਨ ਵਾਲੀਆਂ ਗੱਲਾਂ ਤੋਂ ਦੂਰ ਰਹਿ ਕੇ ਸਾਂਝੀ ਲੀਡਰਸ਼ਿਪ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
;
;
;
;
;
;
;
;