ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ
ਦਿੱਲੀ, 21 ਜੁਲਾਈ- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ ਅਤੇ ਪਵਨ ਖੇੜਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ।
ਆਗੂਆਂ ਨੇ ਨੌਜਵਾਨ ਵਿਦਿਆਰਥੀਆਂ ਨਾਲ ਕਥਿਤ ਜ਼ਿਆਦਤੀਆਂ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਥੇ ਨਾਅਰੇਬਾਜ਼ੀ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਡਿਟੇਨ ਕੀਤਾ ਗਿਆ।
;
;
;
;
;
;
;
;