JALANDHAR WEATHER

ਬੇਅਦਬੀ ਘਟਨਾ ਮਾਮਲੇ ਵਿਚ ਪੁਲਿਸ ਨਾ ਪਹੁੰਚਣ ਦੇ ਸੁਖਬੀਰ ਸਿੰਘ ਬਾਦਲ ਦੇ ਬਿਆਨ ਨੂੰ ਸਰਪੰਚ ਨੇ ਝੁਠਲਾਇਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਸਮੇਂ ਦਿੱਤੇ ਬਿਆਨ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਕੋਈ ਵੀ ਵਿਅਕਤੀ ਨਹੀਂ ਗਿਆ ਅਤੇ ਮੇਰੀ ਸਰਪੰਚ ਨਾਲ ਗੱਲ ਹੁੰਦੀ ਰਹੀ ਹੈ।

ਇਸ ਸਬੰਧੀ ਪਿੰਡ ਦੇ ਸਰਪੰਚ ਸੁਖਪਾਲ ਸਿੰਘ ਨਿੱਕਾ ਸੰਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਮੇਰੇ ਨਾਲ ਕੋਈ ਗੱਲ ਨਹੀਂ ਹੋਈ। ਹੋਰ ਕਿਸੇ ਸਾਬਕਾ ਸਰਪੰਚ ਨਾਲ ਹੋਈ ਹੋਵੇ ਤਾਂ ਮੈਂ ਕਹਿ ਨਹੀਂ ਸਕਦਾ। ਪਰ ਪੁਲਿਸ ਨਾ ਪਹੁੰਚਣ ਬਾਰੇ ਬਿਆਨ ਬਿਲਕੁਲ ਝੂਠਾ ਹੈ। ਜਦ ਕਿ ਸੂਚਨਾ ਮਿਲਣ ਦੇ 25 ਮਿੰਟ ਬਾਅਦ ਸ੍ਰੀ ਮੁਕਤਸਰ ਸਾਹਿਬ ਤੋਂ ਡੀ.ਐਸ.ਪੀ. ਬਚਨ ਸਿੰਘ, ਥਾਣਾ ਬਰੀਵਾਲਾ ਤੋਂ ਐਸ.ਐਚ.ਓ. ਸਮੇਤ ਪੁਲਿਸ ਪਾਰਟੀ ਪਹੁੰਚ ਗਏ ਸਨ ਅਤੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਚੈੱਕ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਸੀ ਅਤੇ ਦੋਸ਼ੀਆਂ ਦੀ ਜਲਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਸਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਬਿਆਨ ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਬਹਾਨੇ ਭਗਵੰਤ ਮਾਨ ਸਰਕਾਰ ਨੂੰ ਨਿੰਦਣਾ ਅਤੇ ਭੰਡਣਾ ਹੀ ਉਨ੍ਹਾਂ ਦਾ ਕੰਮ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ