JALANDHAR WEATHER

ਕੁਰਾਲੀ ਦੇ ਵਾਰਡ ਨੰਬਰ 6 ’ਚ ਕਥਿਤ ਹਵਾਈ ਫਾਇਰਿੰਗ

ਕੁਰਾਲੀ (ਮੋਹਾਲੀ), 21 ਜੁਲਾਈ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ ਛੇ ਵਿਚ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਥਿਤ ਤੌਰ ਤੇ ਹਵਾਈ ਫਾਇਰ ਕਰਦੇ ਹੋਏ ਮਹੱਲੇ ਵਿਚ ਦਹਿਸ਼ਤ ਫੈਲਾ ਦਿੱਤੀ।। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦਕਿ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਮਹੱਲੇ ਦੇ ਇਕ ਨੌਜਵਾਨ ਵਲੋਂ ਮੋਟਰਸਾਈਕਲ ਤੇ ਪਟਾਕੇ ਵਜਾਏ ਗਏ। ਇਸੇ ਦੌਰਾਨ ਜਦੋਂ ਉਸ ਨੂੰ ਰੋਕਿਆ ਗਿਆ ਤਾਂ ਇਹ ਨੌਜਵਾਨ ਝਗੜੇ ਉੱਤੇ ਉਤਰ ਆਇਆ।

ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਇਸੇ ਦੌਰਾਨ ਰਾਤ ਕਰੀਬ 9,:30 ਵਜੇ ਉਕਤ ਨੌਜਵਾਨ ਦੇ ਦੋ ਸਾਥੀ ਮੋਟਰਸਾਈਕਲ ਉੱਪਰ ਆ ਗਏ ਅਤੇ ਮੁਹੱਲੇ ਆਲਿਆਂ ਨਾਲ ਬਹਿਸ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਜਦੋਂ ਮੁਹੱਲੇ ਵਾਲੇ ਇਕੱਠੇ ਹੋਏ ਤਾਂ ਮੋਟਰਸਾਈਕਲ ਸਵਾਰ ਹਵਾਈ ਫਾਇਰ ਕਰਕੇ ਮਹੱਲੇ ਵਾਲਿਆਂ ਨੂੰ ਕਥਿਤ ਤੌਰ ਤੇ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਇਸੇ ਦੌਰਾਨ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਮਹੱਲੇ ਵਿਚ ਲੱਗੇ ਸੀ.ਸੀ.ਟੀ.ਵੀ. ਦੀ ਜਾਂਚ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਮੌਕੇ ਤੇ ਪਹੁੰਚੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਪੁਲਿਸ ਤੋਂ ਮਾਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਮੌਕੇ ਤੇ ਪਹੁੰਚੇ ਸਬ ਇੰਸਪੈਕਟਰ ਜੀਤ ਰਾਮ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ