JALANDHAR WEATHER

ਪ੍ਰਵੀਨ ਮੱਕੜ ਸਿੱਖਿਆ ਵਿੰਗ ਦੇ ਕੋਆਰਡੀਨੇਟਰ ਨਿਯੁਕਤ

 ਮਾਛੀਵਾੜਾ ਸਾਹਿਬ, (ਲੁਧਿਆਣਾ), 22 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਪੱਤਰ ਅਨੁਸਾਰ ਹਲਕਾ ਸਮਰਾਲਾ ਤੋਂ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਵਰਕਰ ਪ੍ਰਵੀਨ ਮੱਕੜ ਨੂੰ ਸਿੱਖਿਆ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪ੍ਰਵੀਨ ਮੱਕੜ ਪਿਛਲੇ ਕਾਫ਼ੀ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਇਹ ਅਹੁਦਾ ਨਿਵਾਜ਼ਿਆ ਗਿਆ ਹੈ। ਹਲਕਾ ਸਮਰਾਲਾ ਦੇ ਸਿੱਖਿਆ ਕੋਆਰਡੀਨੇਟਰ ਨਿਯੁਕਤ ਹੋਣ ’ਤੇ ਪ੍ਰਵੀਨ ਮੱਕੜ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਦਿਆਲਪੁਰਾ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ