ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਟੋਲ ਮੁਕਤ
ਢਿਲਵਾਂ (ਕਪੂਰਥਲਾ), 22 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਟੋਲ ਪਲਾਜ਼ਾ ਢਿਲਵਾਂ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿੱਲਵਾਂ 12 ਤੋਂ 3 ਵਜੇ ਤੱਕ ਟੋਲ ਮੁਕਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਵੱਖ ਕਿਸਾਨ ਜਥੇਬੰਦੀਆਂ, ਜਿਨ੍ਹਾਂ ’ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮਲ੍ਹ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਰਾਜਿੰਦਰ ਸਿੰਘ ਰਾਣਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਹਰਪਿੰਦਰ ਸਿੰਘ, ਆਲ ਇੰਡੀਆ ਕਿਸਾਨ ਯੂਨੀਅਨ ਆਦਿ ਦੇ ਆਗੂਆਂ ਵਲੋਂ ਕਿਹਾ ਗਿਆ ਕਿ ਅੱਜ ਦਾ ਇਹ ਧਰਨਾ ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਪੈਟਰੋਲ, ਡੀਜ਼ਲ ਤੇ ਗੈਸ ਦੀਆ ਕੀਮਤਾਂ ਵਿਚ ਕੀਤਾ ਵਾਧੇ ਦੇ ਰੋਸ ਵਜੋਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਡੀਲ ਹੁੰਦੀ ਹੈ ਤਾਂ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਆਰਥਿਕ ਤੌਰ ’ਤੇ ਹੋਰ ਕਮਜ਼ੋਰ ਹੋ ਜਾਵੇਗਾ।
;
;
;
;
;
;
;
;