JALANDHAR WEATHER

ਪੰਜਾਬ ਵਿੱਚ ਲੋਕਤੰਤਰ ਤੋਂ ਲੈ ਕੇ ਭਰਤੀ ਪ੍ਰਣਾਲੀ ਤੱਕ ਸਭ ਕੁਝ ਸਰਕਾਰ ਦੇ ਦਬਾਅ ਹੇਠ - ਜਾਖੜ

ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲੋਕਤੰਤਰੀ ਸੰਸਥਾਵਾਂ, ਪ੍ਰਸ਼ਾਸਨਿਕ ਢਾਂਚਾ ਅਤੇ ਭਰਤੀ ਪ੍ਰਣਾਲੀ ਸਭ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਪਹਿਲਾਂ ਵਿਰੋਧੀ ਧਿਰ ਨੇ ਸਰਕਾਰ ਅੱਗੇ ਗੋਡੇ ਟੇਕੇ ਸਨ, ਹੁਣ ਅਫ਼ਸਰਸ਼ਾਹੀ ਵੀ ਪੂਰੀ ਤਰ੍ਹਾਂ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਕਥਿਤ ਧੱਕੇਸ਼ਾਹੀ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ