JALANDHAR WEATHER

ਅਟਾਰੀ ਸਰਹੱਦ ਵੱਲ ਜਾਂਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਦੇ ਯਾਤਰੂਆਂ ਤੇ ਹੋਇਆ ਹਮਲਾ, ਦੋ ਵਿਅਕਤੀ ਗ੍ਰਿਫਤਾਰ- ਐਸ.ਐਚ.ਓ. ਘਰਿੰਡਾ

ਅਟਾਰੀ ਸਰਹੱਦ, (ਅੰਮ੍ਰਿਤਸਰ)-22 ਜੁਲਾਈ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਸਨੀਕਾਂ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਚੱਲ ਰਹੀਆਂ ਬੱਸਾਂ ਜੋ ਕਿ ਪੰਜਾਬ ਦੇ ਯਾਤਰੂਆਂ ਨੂੰ ਅਟਾਰੀ ਸਰਹੱਦ ਵਿਖੇ ਹੁੰਦੀ ਝੰਡੇ ਦੀ ਰਸਮ ਰੀਟ੍ਰੀਟ ਨੂੰ ਵੀ ਦਿਖਾਉਣ ਲਈ ਲਿਆਉਂਦੀਆਂ ਹਨ, ਉਨ੍ਹਾਂ ਬੱਸਾਂ ਵਿਚੋਂ ਅੰਮ੍ਰਿਤਸਰ ਤੋਂ ਅਟਾਰੀ ਸਰਹੱਦ ਨੂੰ ਜਾਂਦਿਆਂ ਇਕ ਬੱਸ ’ਤੇ ਸਵਾਰ ਯਾਤਰੂਆ ’ਤੇ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਪੁਲਿਸ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲੀ ਕਿ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਵਿਚ ਸਵਾਰ ਦੋ ਯਾਤਰੂਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਅਟਾਰੀ ਵੱਲ ਨੂੰ ਆਉਂਦੇ ਰਸਤੇ ਵਿਚ ਸਵਿਫਟ ਕਾਰ ਸਵਾਰ ਵਿਅਕਤੀਆਂ ਵਲੋਂ ਉਨ੍ਹਾਂ ਦੀ ਬੱਸ ਦੇ ਅੱਗੇ ਆ ਕੇ ਗਲਤ ਢੰਗ ਨਾਲ ਸਾਈਡ ਮਾਰਨੀ ਸ਼ੁਰੂ ਕਰ ਦਿੱਤੀ, ਜਿਸ ’ਤੇ ਕਾਰ ਸਵਾਰ ਵਿਅਕਤੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੀ ਆਪਸ ਵਿਚ ਤਕਰਾਰ ਹੋ ਗਈ ਤੇ ਕਾਰ ਸਵਾਰ ਵਿਅਕਤੀਆਂ ਵਲੋਂ ਉਨ੍ਹਾਂ  ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਦੇ ਕਾਰਨ ਇਕ ਤੀਰਥ ਯਾਤਰਾ ਬੱਸ ’ਚ ਸਵਾਰ ਅਪਾਹਜ ਵਿਅਕਤੀ ਜ਼ਖ਼ਮੀ ਹੋ ਗਿਆ। ਐਸ. ਐਚ. ਓ. ਘਰਿੰਡਾ ਨੇ ਦੱਸਿਆ ਕਿ ਇਸ ਸੰਬੰਧੀ  ਪਰਚਾ ਦਰਜ ਕਰਕੇ ਅਗੇਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਤੇ ਇਸ ਦੇ ਸੰਬੰਧੀ ਦੋ ਵਿਅਕਤੀਆਂ ਨੂੰ ਕਾਰ ਸਮੇਤ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ