ਸੰਯੁਕਤ ਕਿਸਾਨ ਮੋਰਚੇ ਨੇ ਸ਼ਾਹਕੋਟ-ਮੋਗਾ ਰਾਸ਼ਟਰੀ ਮਾਰਗ 'ਤੇ ਸਥਿਤ ਟੋਲ ਪਲਾਜ਼ਾ ਕੀਤਾ ਟੋਲ ਮੁਕਤ
ਸ਼ਾਹਕੋਟ (ਜਲੰਧਰ), 22 ਜੁਲਾਈ (ਨਗਿੰਦਰ ਸਿੰਘ ਬਾਂਸਲ) - ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਜ਼ਿਲ੍ਹਾ ਜਲੰਧਰ ਅਤੇ ਮੋਗਾ ਦੇ ਕਿਸਾਨਾਂ-ਮਜ਼ਦੂਰਾਂ ਵਲੋਂ ਸਤਲੁਜ ਦਰਿਆ ਦੇ ਕਾਵਾਂ ਵਾਲੇ ਪੱਤਣ ਨਾਲ ਲੱਗਦੇ ਟੋਲ਼ ਪਲਾਜ਼ੇ ਨੂੰ ਟੋਲ਼ ਮੁਕਤ ਕੀਤਾ ਗਿਆ। ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਸਵੇਰ ਤੋਂ ਲੈਕੇ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਿਹਾ। ਇਸ ਰੋਸ ਧਰਨੇ ਨੂੰ ਕਾਮਰੇਡ ਸੂਰਤ ਸਿੰਘ ਧਰਮਕੋਟ, ਕਿਸਾਨ ਆਗੂ ਬਲਦੇਵ ਸਿੰਘ ਜੋਸਨ, ਕਾਮਰੇਡ ਵਰਿੰਦਰਪਾਲ ਕਾਲਾ, ਕਾਮਰੇਡ ਸੁਨੀਲ ਕੁਮਾਰ ਤੇ ਹੋਰਨਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਇਹ ਸਮਝੋਤਾ ਕਿਸਾਨਾਂ ਸਮੇਤ ਹੋਰ ਵਰਗਾਂ ਦੇ ਲੋਕਾਂ ਲਈ ਘਾਤਕ ਸਾਬਤ ਹੋਵੇਗਾ।
;
;
;
;
;
;
;
;