ਜ਼ਿਲ੍ਹਾ ਬਾਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਸਮੇਤ 23 ਵਕੀਲਾਂ ਨੇ ਕੀਤੀ ਭੁੱਖ ਹੜਤਾਲ
ਸੰਗਰੂਰ, 22 ਜੁਲਾਈ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ 13ਵੇਂ ਦਿਨ ਵੀ ਕੰਮ ਕਾਜ ਠੱਪ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਧਰਨੇ ਦੇ ਨਾਲ ਹੀ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਦੇ ਤੀਜੇ ਦਿਨ ਜ਼ਿਲ੍ਹਾ ਬਾਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਉਪ ਪ੍ਰਧਾਨ ਜੂਹੀ ਕੌਸ਼ਲ, ਸਾਬਕਾ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ, ਵਿਦਿਆ ਸਾਗਰ, ਓੰਕਾਰ ਸਿੰਘ ਮਾਨਸਾ, ਜਸਵਿੰਦਰ ਭਰਦਵਾਜ, ਸੁਖਵਿੰਦਰ ਪਾਲ ਸ਼ਰਮਾ ਲੋਂਗੋਵਾਲ ਹਰਸ਼ਵੀਰ ਸਿੰਘ ਗਰੇਵਾਲ, ਅੰਗਰੇਜ਼ ਸਿੰਘ, ਹਰਮਨਜੀਤ ਸਿੰਘ, ਵਕੀਲ ਸਿੰਘ, ਗਗਨਦੀਪ ਸਿੰਘ ਹਰੀਗੜ, ਮਨੀਸ਼ ਕੁਮਾਰ, ਗੁਰਵਿੰਦਰ ਸਿੰਘ ਢੀਂਡਸਾ, ਜਸਪ੍ਰੀਤ ਸਿੰਘ ਧੂਰੀ, ਕਮਲਪ੍ਰੀਤ ਸਿੰਘ ਬੋਪਾਰਾਏ,ਜਗਦੀਪ ਸਿੰਘ ਧੌਲਾ, ਅਮਿਤ ਸ਼ਰਮਾ, ਮਨਪ੍ਰੀਤ ਕੌਰ ਬਾਵਾ,ਕਮਲਵੀਰ ਕੌਰ, ਹਿਤੇਸ਼ ਜਿੰਦਲ, ਹਰਪ੍ਰੀਤ ਸ਼ੈਲੀ ਭੁੱਖ ਹੜਤਾਲ ਵਿਚ ਸ਼ਾਮਿਲ ਹੋਏ!
ਅੱਜ ਦੇ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਰਵਿੰਦ ਖੰਨਾ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ, ਚਮਨਦੀਪ ਸਿੰਘ ਮਿਲਖੀ ਅਤੇ ਹਰਮਨਜੀਤ ਸਿੰਘ ਡਿੱਕੀ ਜੇਜੀ, ਬਸਪਾ ਆਗੂ ਡਾ. ਮੱਖਣ ਸਿੰਘ ਨੇ ਸ਼ਾਮਿਲ ਹੋ ਕੇ ਵਕੀਲਾਂ ਦੇ ਸੰਘਰਸ਼ ਦੀ ਹਿਮਾਇਤ ਕੀਤੀ। ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ ਨੇ ਵੀ ਵਿਸ਼ੇਸ਼ ਤੌਰ ਤੇ ਧਰਨੇ ਵਿੱਚ ਪੁੱਜ ਕੇ ਸੰਬੋਧਨ ਕੀਤਾ । ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ,ਸਕੱਤਰ ਸਿਮਰਨਦੀਪ ਸਿੰਘ ਬਲੱਗਣ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਅਤੇ ਲਲਿਤ ਕੁਮਾਰ ਗਰਗ ਨੇ ਕਿਹਾ ਕਿ ਜੇਕਰ ਵਕੀਲਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ!
;
;
;
;
;
;
;
;
;