ਅਜ਼ੀਜ਼ਪੁਰ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਰੱਖਿਆ ਗਿਆ ਮੁਫ਼ਤ
ਜ਼ੀਰਕਪੁਰ (ਮੁਹਾਲੀ), 22 ਜੁਲਾਈ, (ਹੈਪੀ ਪੰਡਵਾਲਾ) - ਭਾਰਤ- ਅਮਰੀਕਾ ਵਿਚਕਾਰ ਪ੍ਰਸਤਾਵਿਤ ਟੈਕਸ-ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ 'ਚ ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਟੋਲ ਪਲਾਜ਼ਿਆਂ ਨੂੰ 3 ਘੰਟੇ ਟੋਲ-ਫ੍ਰੀ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਜ਼ੀਰਕਪੁਰ-ਪਟਿਆਲਾ ਸੜਕ ‘ਤੇ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ਵੀ ਤਿੰਨ ਘੰਟਿਆਂ ਲਈ ਮੁਫ਼ਤ ਰੱਖਿਆ ਗਿਆ, ਜਿੱਥੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੇ ਹਿੱਤਾਂ ਲਈ ਘਾਤਕ ਸਾਬਤ ਹੋ ਸਕਦਾ ਹੈ।
;
;
;
;
;
;
;
;
;