JALANDHAR WEATHER

ਮੋਟਰਸਾਈਕਲ ਅਤੇ ਟਰਾਲੀ ਦੀ ਟੱਕਰ ’ਚ ਮੋਟਰਸਾਇਕਲ ਚਾਲਕ ਦੀ ਮੌਤ, ਇਕ ਜ਼ਖਮੀ

ਓਠੀਆ, (ਅੰਮ੍ਰਿਤਸਰ), 23 ਜੁਲਾਈ (ਗੁਰਵਿੰਦਰ ਸਿੰਘ ਛੀਨਾ)-  ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟ੍ਰੈਕਟਰ ਟਰਾਲੀ ਨਾਲ ਟੱਕਰ ਹੋਣ ’ਤੇ ਇਕ ਨੋਜਵਾਨ ਦੀ ਮੌਤ ਹੋ ਜਾਣ  ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਇਸ ਸੰਬੰਧੀ ਚੌਂਕੀ ਇੰਚਾਰਜ ਓਠੀਆ ਜਗਦੀਪ ਸਿੰਘ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਬੀਤੀ ਰਾਤ ਪਿੰਡ ਓਠੀਆ ਦੇ ਦੋ ਨੋਜਵਾਨ ਅਰਸ਼ਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਮੋਟਰਸਾਈਕਲ ’ਤੇ ਅੰਮ੍ਰਿਤਸਰ ਵਾਲੀ ਸਾਈਡ ਨੂੰ ਜਾ ਰਹੇ ਸਨ ਤਾਂ ਰਾਧਾ ਸੁਆਮੀ ਸਤਿਸੰਗ ਦੇ ਟਰੈਕਟਰ ਟਰਾਲੀ ਨੂੰ ਪਾਸ ਕਰ ਰਹੇ ਮੋਟਰਸਾਈਕਲ ਟਰਾਲੀ ਵਿਚ ਵੱਜਣ ਕਾਰਨ ਇਕ ਨੌਜਵਾਨ ਅਰਸ਼ਦੀਪ ਸਿੰਘ ਉਮਰ 20 ਸਾਲ ਦੀ ਮੌਕੇ ’ਤੇ ਮੋਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪਰਿਵਾਰ ਵਾਲਿਆਂ ਵਲੋਂ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ