JALANDHAR WEATHER

ਅਜਨਾਲਾ ਖੇਤਰ ਲਗਾਤਾਰ 'ਚ ਪੈ ਰਹੇ ਭਾਰੀ ਮੀਂਹ ਨੇ ਸਰਹੱਦੀ ਇਲਾਕਿਆਂ ਵਿਚ ਬਣਾਏ ਹੜ੍ਹਾਂ ਵਰਗੇ ਹਾਲਾਤ

ਅਜਨਾਲਾ, (ਅੰਮ੍ਰਿਤਸਰ), 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਇਲਾਕੇ ਵਿਚ 3 ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੇ ਸਾਹ ਸੂਤ ਦਿੱਤੇ ਹਨ। ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਇਲਾਵਾ ਸੱਕੀ ਨਾਲਾ ਅਤੇ ਹੋਰ ਛੋਟੇ-ਵੱਡੇ ਨਾਲੇ ਵੀ ਨੱਕੋ-ਨੱਕ ਭਰ ਕੇ ਵਗ ਰਹੇ ਹਨ, ਜਿਸ ਕਾਰਨ ਕਈ ਥਾਵਾਂ 'ਤੇ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਨਾਲ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਕਈ ਪਿੰਡਾਂ ਦੀਆਂ ਸੜਕਾਂ ਪਾਣੀ ਹੇਠ ਆ ਗਈਆਂ ਹਨ, ਜਿਸ ਕਾਰਨ ਆਵਾਜਾਈ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤਾਂ ਵਿਚ ਵੀ ਪਾਣੀ ਖੜ੍ਹ ਜਾਣ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਹਾਲਾਤ ਦਾ ਸਭ ਤੋਂ ਵੱਧ ਅਸਰ ਸਕੂਲੀ ਸਿੱਖਿਆ 'ਤੇ ਵੀ ਪਿਆ ਹੈ। ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਆਲੇ-ਦੁਆਲੇ ਅਤੇ ਅੰਦਰ ਪਾਣੀ ਭਰ ਜਾਣ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਕੂਲ ਪਹੁੰਚਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਕਈ ਥਾਵਾਂ 'ਤੇ ਬੱਚਿਆਂ ਨੂੰ ਪਾਣੀ ਵਿਚੋਂ ਲੰਘ ਕੇ ਸਕੂਲ ਜਾਣਾ ਪੈ ਰਿਹਾ ਹੈ, ਜਿਸ ਨਾਲ ਮਾਪਿਆਂ ਵਿਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਸ਼ਾਸਨ ਵਲੋਂ ਰਾਵੀ ਦਰਿਆ ਅਤੇ ਹੋਰ ਨਾਲਿਆਂ ਦੇ ਪਾਣੀ ਦੇ ਪੱਧਰ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਆਉਣ ਵਾਲੇ ਘੰਟਿਆਂ ਵਿਚ ਮੀਂਹ ਦਾ ਸਿਲਸਿਲਾ ਜਾਰੀ ਰਿਹਾ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ