JALANDHAR WEATHER

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼

ਚੰਡੀਗੜ੍ਹ, 23 ਜੁਲਾਈ- ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ ਛੇ ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਇਕ ਵਿਦੇਸ਼ੀ-ਅਧਾਰਤ ਹੈਂਡਲਰ ਨਾਲ ਸਿੱਧੇ ਸੰਪਰਕ ਵਿਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸਹਾਇਤਾ ਕਰਦਾ ਸੀ। ਪੁਲਿਸ ਸਟੇਸ਼ਨ ਛੇਹਰਟਾ ਅਤੇ ਛਾਉਣੀ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ