ਭਾਰੀ ਮੀਂਹ ਦਾ ਕਹਿਰ: ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਮਾਵਾਂ-ਧੀਆਂ ਮਲਬੇ ਹੇਠਾਂ ਦੱਬੀਆਂ
ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਖੇਤਰ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਦੌਰਾਨ ਅਜਨਾਲਾ ਨੇੜਲੇ ਪਿੰਡ ਅੰਬ ਕੋਟਲੀ ਵਿਚ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਅਚਾਨਕ ਡਿੱਗਣ ਕਾਰਨ ਮਾਂ ਅਤੇ ਧੀ ਮਲਬੇ ਹੇਠਾਂ ਦੱਬ ਗਈਆਂ। ਇਸ ਦਾ ਪਤਾ ਚੱਲਦਿਆਂ ਹੀ ਮੌਕੇ 'ਤੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਭਾਰੀ ਮੁਸ਼ੱਕਤ ਕਰਕੇ ਦੋਵਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ। ਇਸ ਹਾਦਸੇ ਵਿਚ ਮਾਂ ਸਰਬਜੀਤ ਕੌਰ ਅਤੇ ਧੀ ਮਾਨਵੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਗਨੀਮਤ ਰਹੀ ਕਿ ਦੋਵਾਂ ਦਾ ਵਾਲ-ਵਾਲ ਬਚਾਅ ਹੋ ਗਿਆ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। 'ਅਜੀਤ' ਨਾਲ ਗੱਲਬਾਤ ਕਰਦਿਆਂ ਪੀੜਤ ਸਰਬਜੀਤ ਕੌਰ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਹਨ ਅਤੇ ਇਸ ਹਾਦਸੇ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮਾਲੀ ਸਹਾਇਤਾ ਅਤੇ ਰਿਹਾਇਸ਼ ਲਈ ਤੁਰੰਤ ਮਦਦ ਦੀ ਅਪੀਲ ਕੀਤੀ ਹੈ।
;
;
;
;
;
;
;
;