JALANDHAR WEATHER

ਗਲਾਡਾ ਅਤੇ ਨਗਰ ਨਿਗਮ ਲੁਧਿਆਣਾ ਨੇ ਸਾਂਝੀ ਕਾਰਵਾਈ ਕਰਦਿਆਂ ਰੇਹੜੀਆਂ ਤੇ ਫੜੀਆਂ ਵਾਲਿਆਂ ਨੂੰ ਖਦੇੜਿਆ

ਫੁੱਲਾਂਵਾਲ, (ਲੁਧਿਆਣਾ), 23 ਜੁਲਾਈ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਹਲਕਾ ਗਿੱਲ ਤੇ ਆਤਮ ਨਗਰ ਦੀ ਹੱਦ ’ਤੇ ਪੈਂਦੀ 200 ਫੁੱਟੀ ਮਿੰਸਿਗ ਲਿੰਕ ਸੜਕ ਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਅਤੇ ਨਗਰ ਨਿਗਮ ਲੁਧਿਆਣਾ ਨੇ ਸਾਂਝੀ ਕਾਰਵਾਈ ਕਰਦਿਆਂ ਸੜਕ ਦੇ ਦੋਨੇ ਪਾਸੇ ਫੁੱਟਪਾਥਾਂ ’ਤੇ ਲੱਗੀਆਂ ਰੇੜੀਆਂ ਤੇ ਫੜੀ ਵਾਲਿਆਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਖਦੇੜ ਦਿੱਤਾ ਅਤੇ ਇਨ੍ਹਾਂ ਦਾ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਰੇੜੀਆਂ ਫੜੀਆਂ ਦੇ ਲੱਗਣ ਨਾਲ ਇਸ ਏਰੀਏ ਵਿਚ ਹਰ ਸਮੇਂ ਜਾਮ ਦਾ ਮਾਹੌਲ ਬਣਿਆ ਰਹਿੰਦਾ ਸੀ। ਇਸ ਕਾਰਵਾਈ ਨੂੰ ਲੈ ਕੇ ਰਾਹਗੀਰਾਂ ਅਤੇ ਇੱਥੋਂ ਦੇ ਵਸਨੀਕਾਂ ਵਿਚ ਖੁਸ਼ੀ ਦਾ ਮਾਹੌਲ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ