ਰੇਲਵੇ ਪ੍ਰਾਜੈਕਟਾਂ ਦੀ ਰਫ਼ਤਾਰ ਰਾਜ ਸਰਕਾਰ ਦੀਆਂ ਲੰਬਿਤ ਪ੍ਰਕਿਰਿਆਵਾਂ ਕਾਰਨ ਮੱਠੀ - ਰਵਨੀਤ ਸਿੰਘ ਬਿੱਟੂ
ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਰੁਕੇ ਹੋਏ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸੰਬੰਧਿਤ ਕਈ ਲੰਬਿਤ ਮਾਮਲਿਆਂ ਕਾਰਨ ਅਹਿਮ ਰੇਲਵੇ ਪ੍ਰਾਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਨਿੱਜੀ ਦਖ਼ਲ ਦੇ ਕੇ ਸਾਰੀਆਂ ਰੁਕਾਵਟਾਂ ਦੂਰ ਕਰਨ ਦੀ ਅਪੀਲ ਕੀਤੀ ਹੈ।
;
;
;
;
;
;
;
;