JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਚ ਮਾਨਸੂਨ ਦੀ ਪਹਿਲੀ ਭਰਵੀਂ ਬਾਰਿਸ਼ ਕਾਰਣ ਸ਼ਹਿਰ 'ਚ ਜਲ-ਥਲ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮਾਨਸੂਨ ਦੀ ਪਹਿਲੀ ਭਰਵੀਂ ਬਾਰਿਸ਼ ਹੋਈ। ਬਾਅਦ ਦੁਪਹਿਰ ਬੱਦਲਵਾਈ ਬਣਨ ਉਪਰੰਤ ਅਚਾਨਕ ਤੇਜ਼ ਬਾਰਿਸ਼ ਸ਼ੁਰੂ ਹੋਈ ਅਤੇ ਲਗਾਤਾਰ ਬਾਰਿਸ਼ ਪੈਣ ਕਾਰਨ ਹਰ ਪਾਸੇ ਜਲ ਥਲ ਹੋ ਗਿਆ।

ਗਲੀਆਂ ਤੇ ਸੜਕਾਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ। ਬਾਰਿਸ਼ ਕਾਰਨ ਕਿਸਾਨਾਂ ਨੇ ਰਾਹਤ ਮਹਿਸੂਸ ਕੀਤੀ ਹੈ ਕਿਉਂਕਿ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਸਖ਼ਤ ਲੋੜ ਸੀ। ਲੋਕਾਂ ਨੂੰ ਵੀ ਬਾਰਿਸ਼ ਮਗਰੋਂ ਗਰਮੀ ਤੋਂ ਰਾਹਤ ਮਿਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ