JALANDHAR WEATHER

1 ਅਗਸਤ ਨੂੰ ਪਠਾਨਕੋਟ ਵਿਖੇ ਹੋਵੇਗਾ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਦਾ ਸੂਬਾ ਪੱਧਰੀ ਸਮਾਗਮ

ਪਠਾਨਕੋਟ, 23 ਜੁਲਾਈ (ਸੰਧੂ )- ਪੰਜਾਬ ਸਰਕਾਰ ਦੀ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਤਹਿਤ 1 ਅਗਸਤ ਨੂੰ ਵਾਈਟ ਮੈਡੀਕਲ ਕਾਲਜ, ਮਮੂਨ (ਪਠਾਨਕੋਟ) ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਵਿਚ ਹਲਕਾ ਇੰਚਾਰਜ ਸੁਜਾਨਪੁਰ ਠਾਕੁਰ ਸਵਰਨ ਸਿੰਘ ਸਲਾਰੀਆ, ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ, ਡਾ. ਅਨਿਲ ਭਾਰਦਵਾਜ ਚੇਅਰਮੈਨ, ਟਰੇਡ ਵਿੰਗ ਪਠਾਨਕੋਟ, ਐਸ.ਡੀ.ਐਮ. ਪਠਾਨਕੋਟ ਮਨਦੀਪ ਸਿੰਘ ਮਾਨ, ਐਸ.ਡੀ.ਐਮ. ਧਾਰ ਕਲਾਂ ਸ਼ੰਕਰ ਸ਼ਰਮਾ, ਡੀ.ਡੀ.ਪੀ.ਓ. ਜਸਵੰਤ ਸਿੰਘ, ਡੀ.ਐੱਸ.ਐੱਸ.ਓ. ਆਸ਼ੀਸ਼ ਇੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ ਅਤੇ ਹੋਰ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰੇਕ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ।

ਮੀਟਿੰਗ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸ. ਅਰਸ਼ਦੀਪ ਸਿੰਘ, ਹਲਕਾ ਇੰਚਾਰਜ ਠਾਕੁਰ ਸਵਰਨ ਸਿੰਘ ਸਲਾਰੀਆ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਵਾਈਟ ਮੈਡੀਕਲ ਕਾਲਜ, ਮਮੂਨ ਵਿਖੇ ਸਮਾਗਮ ਸਥਾਨ ਦਾ ਮੌਕੇ 'ਤੇ ਨਿਰੀਖਣ ਕਰਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ