ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਡੇਰਾਬੱਸੀ ਹਲਕੇ ਤੋਂ 88ਵੀਂ, 89ਵੀਂ ਤੇ 90ਵੀਂ ਬੱਸ ਰਵਾਨਾ
ਲਾਲੜੂ (ਮੋਹਾਲੀ), 23 ਜੁਲਾਈ (ਰਾਜਬੀਰ ਸਿੰਘ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਤੋਂ ਸ਼ਰਧਾਲੂਆਂ ਲਈ ਤੀਰਥ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਾਰਡ ਨੰਬਰ 16, ਪਿੰਡ ਲੈਹਲੀ, ਹੁੰਬੜਾ ਹੰਸਾਲਾ ਅਤੇ ਰਾਜੋਮਾਜਰਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 88ਵੀਂ, 89ਵੀਂ ਅਤੇ 90ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਸ਼ਰਧਾਲੂਆਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸਫ਼ਲਤਾਪੂਰਵਕ ਚਲਾ ਰਹੀ ਹੈ।
;
;
;
;
;
;
;
;