JALANDHAR WEATHER

ਵਿਧਾਇਕਾ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸੰਗਰੂਰ, 23 ਜੁਲਾਈ (ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਕਿਸਾਨਾਂ ਨੂੰ ਸਿੰਚਾਈ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਰੂਪਾਹੇੜੀ ਵਿਖੇ ਮੋਘਾ ਨੰਬਰ 44550/ਆਰ ਅਧੀਨ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਰੱਖਿਆ ਗਿਆ। 18.16 ਲੱਖ ਰੁਪਏ ਦੀ ਲਾਗਤ ਦੇ ਇਸ ਪ੍ਰੋਜੈਕਟ ਤਹਿਤ 48.98 ਹੈਕਟੇਅਰ ਖੇਤੀਯੋਗ ਰਕਬੇ ਨੂੰ ਸਿੰਚਾਈ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਪਿੰਡ ਦੇ ਕਰੀਬ 27 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।

ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਨਹਿਰੀ ਪਾਣੀ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੋਵੇਗੀ, ਸਗੋਂ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ ਅਤੇ ਖੇਤੀ ਦੀ ਲਾਗਤ ਵਿਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਪਾਣੀ ਦੀ ਬੇਲੋੜੀ ਬਰਬਾਦੀ ਰੁਕੇਗੀ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਬੱਚਤ ਸੰਭਵ ਹੋਵੇਗੀ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਪੰਜਾਬ ਲਈ ਇਕ ਵੱਡੀ ਚੁਣੌਤੀ ਹੈ। ਇਸ ਲਈ ਹਰ ਕਿਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਟਿਊਬਵੈੱਲਾਂ 'ਤੇ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਪਾਣੀ ਦੀ ਸੰਭਾਲ ਕਰਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਅਨਮੋਲ ਕੁਦਰਤੀ ਸਰੋਤ ਸੁਰੱਖਿਅਤ ਰਹੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ, ਖੇਤੀ ਨੂੰ ਲਾਭਕਾਰੀ ਬਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਵਰਗੇ ਪ੍ਰੋਜੈਕਟ ਇਸ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹਨ।

ਇਸ ਮੌਕੇ ਮਨਦੀਪ ਰੂਪਾਹੇੜੀ, ਸੂਰਾਜ ਖਾਨ, ਜੱਗੂ ਸਾਰੋ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਪਿੰਡ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ