JALANDHAR WEATHER

ਜੰਤਰ-ਮੰਤਰ ਘਟਨਾ ਦੇ ਵਿਰੋਧ 'ਚ ਸੀ. ਐਚ. ਸੀ. ਢਕੌਲੀ ਦੇ ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਗਟ

ਜ਼ੀਰਕਪੁਰ (ਮੋਹਾਲੀ), 23 ਜੁਲਾਈ (ਮਨਿੰਦਰ ਸਿੰਘ)- ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ 'ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਸੀ. ਐਚ. ਸੀ. ਢਕੌਲੀ ਦੇ ਮੈਡੀਕਲ ਅਫ਼ਸਰ ਡਾ. ਰਾਜੇਸ਼ ਦੀ ਅਗਵਾਈ ਹੇਠ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਘਟਨਾ ਦੀ ਨਿੰਦਾ ਕੀਤੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਬੇਲੋੜਾ ਬਲ ਪ੍ਰਯੋਗ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖਣਾ ਹਰ ਨਾਗਰਿਕ ਦਾ ਲੋਕਤੰਤਰੀ ਅਤੇ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਅਸਹਿਮਤੀ ਦੀ ਆਵਾਜ਼ ਨੂੰ ਬਲ ਦੇ ਆਧਾਰ 'ਤੇ ਦਬਾਉਣ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਡਾ. ਰਾਜੇਸ਼ ਨੇ ਕਿਹਾ ਕਿ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸ਼ਾਂਤਮਈ ਹੱਲ ਲੱਭਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ