JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿਛਲੇਂ ਸਾਲ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ (ਕਪੂਰਥਲਾ), 23 ਜੁਲਾਈ (ਥਿੰਦ, ਹੈਪੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿਛਲੇ ਸਾਲ ਹੜ੍ਹਾਂ ਨਾਲ਼ ਪ੍ਰਭਾਵਿਤ ਹੋਏ ਮੰਡ ਖੇਤਰ ਦੇ ਪਿੰਡਾਂ ਬਾਊਪੁਰ, ਸਾਂਗਰਾ, ਰਾਮਪੁਰ ਗੌਰਾ ਆਦਿ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਦਰਿਆ ਬਿਆਸ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਬੰਨ੍ਹਾਂ  ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਜਾ ਰਹੇ ਜਿਸ ਨਾਲ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਮੰਡ ਖੇਤਰ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਉਨ੍ਹਾਂ ਨਾਲ਼ ਚਟਾਨ ਵਾਂਗ ਖੜ੍ਹਾ ਹੈ।

ਸਰਕਾਰ ਆਉਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਇੰਜਨੀਅਰ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜਨੀਅਰ ਸਵਰਨ ਸਿੰਘ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਦਰਜੀਤ ਸਿੰਘ ਜੋਸਨ, ਸੁਖਦੇਵ ਸਿੰਘ ਨਾਨਕਪੁਰ, ਸੁਰਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਬੂਲੇ, ਜਰਨੈਲ ਸਿੰਘ ਵਾਹਦ, ਦਿਲਬਾਗ ਸਿੰਘ ਗਿੱਲ, ਗੁਰਜੰਟ ਸਿੰਘ ਸੰਧੂ, ਕਰਨਜੀਤ ਸਿੰਘ ਆਹਲੀ, ਐਚ. ਐਸ. ਵਾਲੀਆ, ਦਰਬਾਰਾ ਸਿੰਘ ਵਿਰਦੀ, ਮਲਕੀਤ ਸਿੰਘ ਚੰਦੀ, ਜਰਨੈਲ ਸਿੰਘ ਬੂਲੇ, ਇਕਬਾਲ ਸਿੰਘ ਭੱਟੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ