JALANDHAR WEATHER

ਕਾਰ ਵਿਚੋਂ ਪੁਲਿਸ ਨੇ ਕੀਤਾ ਇਕ ਕੁਇੰਟਲ ਗਾਂਜਾ ਬਰਾਮਦ

ਲਾਲੜੂ (ਮੋਹਾਲੀ), 23 ਜੁਲਾਈ (ਰਾਜਬੀਰ ਸਿੰਘ)- ਸਥਾਨਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਟੀ-ਪੁਆਇੰਟ ਲੈਹਲੀ ਨੇੜੇ ਇਕ ਕਾਰ ਵਿਚੋਂ ਇਕ ਕੁਇੰਟਲ ਗਾਂਜਾ ਬਰਾਮਦ ਕੀਤਾ ਹੈ। ਹਾਲਾਂਕਿ ਕਾਰ ਸਵਾਰ ਪੁਲਿਸ ਦੀ ਨਾਕਾਬੰਦੀ ਵੇਖ ਕੇ ਵਾਹਨ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਕਾਰ ਵਿੱਚ ਸਵਾਰ ਕੁਝ ਅਣਪਛਾਤੇ ਵਿਅਕਤੀ ਅੰਬਾਲਾ ਤੋਂ ਚੰਡੀਗੜ੍ਹ ਵੱਲ ਜਾ ਰਹੇ ਹਨ ਅਤੇ ਉਨ੍ਹਾਂ ਕੋਲ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਮੌਜੂਦ ਹੈ। ਸੂਚਨਾ ਮਿਲਦਿਆਂ ਹੀ ਲੈਹਲੀ ਟੀ-ਪੁਆਇੰਟ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਜਿਉਂ ਹੀ ਸ਼ੱਕੀ ਕਾਰ ਨਾਕੇ ਨੇੜੇ ਪੁੱਜੀ ਤਾਂ ਪੁਲਿਸ ਨੂੰ ਦੇਖ ਕੇ ਕਾਰ ਸਵਾਰ ਘਬਰਾ ਗਏ ਅਤੇ ਵਾਹਨ ਸੜਕ ਕਿਨਾਰੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ ਕਥਿਤ ਤੌਰ ਤੇ ਇਕ ਕੁਇੰਟਲ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਨਾਲ ਹੀ ਰਸਤੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ