JALANDHAR WEATHER

ਸੀ.ਜੇ.ਪੀ. ਤੇ ਸਰਕਾਰ ਵਿਚਾਲੇ ਹੋਈ ਮੀਟਿੰਗ

ਨਵੀਂ ਦਿੱਲੀ, 24 ਜੁਲਾਈ-ਕਾਕਰੋਚ ਜਨਤਾ ਪਾਰਟੀ ਅਤੇ ਸਰਕਾਰ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਇਕ ਮੀਟਿੰਗ ਹੋਈ। ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਜਤਿੰਦਰ ਸਿੰਘ ਨੇ ਸਰਕਾਰ ਦੀ ਨੁਮਾਇੰਦਗੀ ਕੀਤੀ, ਜਦੋਂ ਕਿ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਸੀ.ਜੇ.ਪੀ. ਦੀ ਨੁਮਾਇੰਦਗੀ ਕੀਤੀ।

ਮੀਟਿੰਗ ਤੋਂ ਬਾਅਦ ਸੀ.ਜੇ.ਪੀ. ਦੇ ਬੁਲਾਰਿਆਂ ਨੇ ਕਿਹਾ ਕਿ ਅਸੀਂ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਕੋਈ ਸਮਝੌਤਾ ਨਹੀਂ ਕਰਾਂਗੇ। ਸਰਕਾਰ ਮੁਆਵਜ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਈ ਹੈ।

ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਦੋ ਘੰਟੇ ਚੱਲੀ ਚਰਚਾ ਦੌਰਾਨ, ਸੀ.ਜੇ.ਪੀ. ਨੇ ਸਰਕਾਰ ਨੂੰ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ ਲਈ ਤਿੰਨ ਮੁੱਖ ਮੰਗਾਂ ਅਤੇ ਪੰਜ ਸੁਝਾਅ ਪੇਸ਼ ਕੀਤੇ। ਅਸੀਂ ਇਨ੍ਹਾਂ 'ਤੇ ਵਿਚਾਰ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ