JALANDHAR WEATHER

ਕੰਵਰਪਾਲ ਸਿੰਘ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਜਗਰਾਉਂ ( ਲੁਧਿਆਣਾ ), 24 ਜੁਲਾਈ (ਕੁਲਦੀਪ ਸਿੰਘ ਲੋਹਟ)- ਜਗਰਾਉਂ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਕੰਵਰਪਾਲ ਸਿੰਘ ਨੇ ਅੱਜ ਧਾਰਮਿਕ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਅਹੁਦਾ ਸੰਭਾਲਿਆ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਅਰਦਾਸ ਉਪਰੰਤ ਨਵੇਂ ਪ੍ਰਧਾਨ ਨੂੰ ਰਸਮੀ ਤੌਰ 'ਤੇ ਅਹੁਦਾ ਸੰਭਾਲਣ ਦੀਆਂ ਵਧਾਈਆਂ ਦਿੱਤੀਆ। ਇਸ ਮੌਕੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਨਗਰ ਕੌਂਸਲ ਦੇ ਸਮੂਹ 23 ਕੌਂਸਲਰਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜਗਰਾਓਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਦੇ ਸਾਰੇ 23 ਵਾਰਡਾਂ ਵਿਚ ਬਿਨ੍ਹਾਂ ਕਿਸੇ ਪੱਖਪਾਤ ਦੇ ਪਹਿਲ ਦੇ ਆਧਾਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਨਵੀਂ ਨਗਰ ਕੌਂਸਲ ਦੀ ਪਹਿਲੀ ਤਰਜੀਹ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ