ਮਾਛੀਵਾੜਾ ਬਲਾਕ ਸਰਪੰਚ ਯੂਨੀਅਨ ਦੇ ਗੁਰਵਿੰਦਰ ਸਿੰਘ ਛੌੜੀਆਂ ਪ੍ਰਧਾਨ ਬਣੇ
ਮਾਛੀਵਾੜਾ ਸਾਹਿਬ (ਲੁਧਿਆਣਾ), 24 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਬਲਾਕ ਮਾਛੀਵਾੜਾ ਦੇ 116 ਪਿੰਡਾਂ ਦੇ ਚੁਣੇ ਗਏ ਸਰਪੰਚਾਂ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਸਰਪੰਚ ਯੂਨੀਅਨ ਦਾ ਗਠਨ ਕੀਤਾ ਗਿਆ। ਮੀਟਿੰਗ ਵਿਚ ਸਰਬ ਸੰਮਤੀ ਨਾਲ ਗੁਰਵਿੰਦਰ ਸਿੰਘ ਛੌੜੀਆਂ ਨੂੰ ਪ੍ਰਧਾਨ, ਮਨਿੰਦਰ ਸਿੰਘ ਬਾਲਿਓਂ ਸੀਨੀਅਰ ਮੀਤ ਪ੍ਰਧਾਨ, ਅਨੀਤਾ ਦੇਵੀ ਮੀਤ ਪ੍ਰਧਾਨ, ਗੁਰਜੀਤ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ।
ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸੋਹਣ ਲਾਲ ਸ਼ੇਰਪੁਰੀ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਨਵੀਂ ਚੁਣੀ ਗਈ ਸਰਪੰਚ ਯੂਨੀਅਨ ਪਿੰਡਾਂ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਸਰਪੰਚ ਯੂਨੀਅਨ ਦੇ ਗਠਨ ਦਾ ਮੁੱਖ ਉਦੇਸ਼ ਪਿੰਡਾਂ ਵਿਚ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੂੰ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਯੂਨੀਅਨ ਕੋਲ ਮੁੱਦਾ ਲਿਆਵੇ ਤਾਂ ਜੋ ਉਸ ਨੂੰ ਹੱਲ ਕੀਤਾ ਜਾ ਸਕੇ।
ਨਵੇਂ ਚੁਣੇ ਗਏ ਪ੍ਰਧਾਨ ਗੁਰਵਿੰਦਰ ਸਿੰਘ ਛੌੜੀਆਂ ਨੇ ਕਿਹਾ ਕਿ ਬਲਾਕ ਮਾਛੀਵਾੜਾ ਸਰਪੰਚ ਯੂਨੀਅਨ ਦੇ ਸਮੂਹ ਅਹੁਦੇਦਾਰ ਆਪਣੀ ਜਿੰਮੇਵਾਰੀ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਰਾਜਪੂਤ ਭਾਈਚਾਰੇ ਦੇ ਆਗੂ ਭੁਪਿੰਦਰ ਸਿੰਘ ਰਾਠੌਰ, ਜ਼ਿਲਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਬਰਮਾ, ਕੌਂਸਲਰ ਜਗਮੀਤ ਸਿੰਘ ਮੱਕੜ, ਸਰਪੰਚ ਬਲਜਿੰਦਰ ਸਿੰਘ ਰਾਜੇਵਾਲ ਰਾਜਪੂਤਾਂ, ਬਲਾਕ ਸੰਮਤੀ ਮੈਂਬਰ ਜਸਵੀਰ ਖੀਰਨੀਆਂ, ਸਰਪੰਚ ਕੁਲਦੀਪ ਸਿੰਘ ਢਿੱਲੋਂ ਫਤਹਿਗੜ੍ਹ ਬੇਟ, ਸਰਪੰਚ ਕੁਲਵਿੰਦਰ ਸਿੰਘ ਨੂਰਪੁਰ ਮੰਡ ਆਦਿ ਹਾਜ਼ਰ ਸਨ।
;
;
;
;
;
;
;
;