ਸੁਨਾਮ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੀਤਾ ਗਿਆ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 24 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੇ ਦਿਨ ਦਿੱਲੀ ਦੇ ਜੰਤਰ ਮੰਤਰ ਤੇ ਪੇਪਰ ਲੀਕ ਮਾਮਲੇ ਦਾ ਸ਼ਾਂਤਮਈ ਵਿਰੋਧ ਕਰ ਰਹੇ ਵਿਦਿਆਰਥੀਆਂ ਤੇ ਕੀਤੇ ਗਏ ਬੇਹਤਾਸ਼ਾ ਲਾਠੀਚਾਰਜ ਅਤੇ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਫਾਈ ਸੇਵਕਾਂ ਵਿਚ ਸ਼ਾਮਿਲ ਬੀਬੀਆਂ ਦੀ ਕੀਤੀ ਗਈ ਕੁੱਟਮਾਰ ਦੇ ਰੋਸ ਵਜੋਂ ਅੱਜ ਵੱਖ-ਵੱਖ ਜਥੇਬੰਦੀਆਂ, ਸਮੂਹ ਇਨਸਾਫ ਪਸੰਦ ਲੋਕਾਂ ਅਤੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਮਿਲਕੇ ਸੁਨਾਮ ਸ਼ਹਿਰ ਰੋਸ ਮਾਰਚ ਕੀਤਾ ਗਿਆ।
ਇਹ ਮਾਰਚ ਜੋ ਸਥਾਨਕ ਮਾਤਾ ਮੋਦੀ ਚੌਂਕ ਤੋਂ ਚੱਲਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਚੋਂ ਦੀ ਹੁੰਦਾ ਹੋਇਆ ਪੀਰਾਂ ਵਾਲਾ ਗੇਟ ਵਿਖੇ ਜਾ ਕੇ ਸਮਾਪਤ ਹੋਇਆ। ਇਸ ਸਮੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਇਸ ਸਮੇ ਡਾ.ਅਮਰੀਕ ਸਿੰਘ ਅਮਨ, ਗਿਆਨੀ ਜੰਗੀਰ ਸਿੰਘ ਰਤਨ,ਕਰਨੈਲ ਸਿੰਘ ਜਖੇਪਲ, ਭੋਲਾ ਸਿੰਘ ਸੰਗਰਾਮੀ, ਹਰਵਿੰਦਰ ਸਿੰਘ ਪੱਪਨ,ਕਾ ਗੋਬਿੰਦ ਸਿੰਘ ਛਾਜਲੀ, ਸਿਸ਼ਨ ਦਾਸ, ਚੇਤ ਰਾਮ ਢਿੱਲੋਂ, ਕਾ ਹੰਗੀ ਖਾ, ਰਾਮਪਾਲ ਸ਼ਰਮਾ ਆਦਿ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਕਿ ਕਿਸੇ ਪ੍ਰੀਖਿਆ ਦਾ ਪੇਪਰ ਲੀਕ ਹੋਇਆ ਹੋਵੇ ਸਗੋਂ ਇਸ ਤੋਂ ਪਹਿਲਾਂ ਵੀ ਅਣਗਿਣਤ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਚੁੱਕੇ ਹਨ ਪਰ ਅਫ਼ਸੋਸ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਨੂੰ ਬੇਮਸਾਲੀ ਸਜ਼ਾ ਦੇਣ ਦੀ ਬਜਾਏ ਸਰਕਾਰ ਵਲੋਂ ਬਚਾ ਲਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿਚ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਪਾਣੀ ਪੀ-ਪੀ ਕੋਸ ਰਹੇ ਹਨ ਪਰ ਦੂਜੇ ਪਾਸੇ ਬਰਨਾਲਾ ਵਿਚ ਸੂਬੇ ਦੀ ਆਪ ਸਰਕਾਰ ਦੀ ਸਹਿ ਤੇ ਪੁਲਿਸ ਵਲੋਂ ਸਫਾਈ ਸੇਵਕ ਬੀਬੀਆਂ ਦੇ ਸਿਰਾਂ ਤੇ ਡੰਡੇ ਮਾਰੇ ਜਾਂਦੇ ਹਨ। ਉਨ੍ਹਾਂ ਜਿੱਥੇ ਦਿੱਲੀ ਦੇ ਲਾਠੀਚਾਰਜ ਮਾਮਲੇ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫਾ ਦੇਣ, ਵਿਦਿਆਰਥੀਆਂ ਤਸੱਦਦ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ਕਰਨ ਅਤੇ ਪੀੜ੍ਹਤ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਉੱਥੇ ਹੀ ਬਰਨਾਲਾ ਵਿਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਈਆਂ।
;
;
;
;
;
;
;
;