ਆਮ ਆਦਮੀ ਪਾਰਟੀ ਵਲੋਂ ਗਗਨ ਸੈਣੀ ਇਸਾਪੁਰ ਨੂੰ ਡੇਰਾਬੱਸੀ ਹਲਕਾ ਕੋਆਰਡੀਨੇਟਰ ਨਿਯੁਕਤ
ਡੇਰਾਬੱਸੀ (ਮੋਹਾਲੀ), 24 ਜੁਲਾਈ- ਆਮ ਆਦਮੀ ਪਾਰਟੀ ਨੇ ਡੇਰਾਬੱਸੀ ਹਲਕੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨੌਜਵਾਨ ਆਗੂ ਗਗਨ ਸੈਣੀ ਇਸਾਪੁਰ ਨੂੰ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਹਲਕੇ ਵਿਚ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਗਗਨ ਸੈਣੀ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਗੁਰਸਹਿਜ ਸਿੰਘ ਰੰਧਾਵਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਨ੍ਹਾਂ ਲਈ ਵੱਡਾ ਸਨਮਾਨ ਹੋਣ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਹੈ।
ਗਗਨ ਸੈਣੀ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਹਲਕੇ ਦੇ ਹਰ ਵਰਗ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਲਈ ਵੀ ਸਰਗਰਮ ਭੂਮਿਕਾ ਨਿਭਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਗੁਰਸਹਿਜ ਸਿੰਘ ਰੰਧਾਵਾ ਵਲੋਂ ਕੀਤਾ ਗਿਆ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਪ੍ਰੇਰਣਾ ਹੈ। ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਹਲਕੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
;
;
;
;
;
;
;
;