ਰਾਜਾਸਾਂਸੀ ਵਿਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ
ਰਾਜਾਸਾਂਸੀ (ਅੰਮ੍ਰਿਤਸਰ), 24 ਜੁਲਾਈ (ਹਰਦੀਪ ਸਿੰਘ ਖੀਵਾ)- ਰਾਜਾਸਾਂਸੀ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਸਮਚਾਰ ਪ੍ਰਾਪਤ ਹੋਇਆ। ਇਸ ਸਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਜਾਸਾਂਸੀ ਦੀ ਵਾਰਡ ਨੰਬਰ 13 ਦੇ ਵਸਨੀਕ ਸਾਹਬ ਸਿੰਘ ਪੁੱਤਰ ਬਚਨ ਸਿੰਘ ਜੋ ਕਿ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਾਹਬ ਦੇ ਘਰ ਪੀਰਾਂ ਦੀ ਜਗ੍ਹਾਂ ਦਾ ਦਰਬਾਰ ਬਣਿਆ ਹੋਇਆ ਹੈ।
ਉਕਤ ਵਿਅਕਤੀ ਦੇ ਘਰ ਬੀਤੀ ਰਾਤ ਚੋਰਾਂ ਵਲੋਂ ਚੋਰੀ ਕੀਤੀ ਗਈ ਤੇ ਦਰਬਾਰ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੇ ਨਾਲ ਗੋਲਕ ਉੱਪਰ ਰਮਾਲਾ ਸਾਹਿਬ ਵਿਚ ਲਪੇਟੇ ਗੁਟਕੇ ਸਾਹਿਬ ਨੂੰ ਨੋਟਾਂ ਦੀਆਂ ਗੱਠੀਆਂ ਸਮਝ ਕੇ ਨਾਲ ਲੈ ਕੇ ਜਦ ਘਰ ਤੋਂ ਬਾਹਰ ਨਿਕਲੇ ਤਾਂ ਗੁਟਕੇ ਸਾਹਿਬ ਗਲੀ ਵਿਚ ਸੁੱਟ ਦਿੱਤੇ ਗਏ। ਉਨ੍ਹਾਂ ਕਿਹਾ ਕਿ ਤੜਕੇ ਗੁਰਦੁਆਰਾ ਸਾਹਿਬ ਜਾਣ ਵਾਲੇ ਇਕ ਸ਼ਰਧਾਲੂ ਸਤਨਾਮ ਸਿੰਘ ਨੇ ਜਦ ਗੁਟਕੇ ਸਾਹਿਬ ਗਲੀ ਵਿਚ ਹੇਠਾਂ ਡਿੱਗੇ ਵੇਖੇ ਤਾਂ ਉਸ ਵਲੋਂ ਤੁਰੰਤ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਇਤਲਾਹ ਦਿੱਤੀ ਗਈ।
ਐਸ.ਐਚ. ਓ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਦੀ ਜਾਂਚ ਸ਼ੁਰੂ ਕੀਤੀ ਤਾਂ ਕੁੱਝ ਸ਼ੱਕੀ ਵਿਅਕਤੀਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
;
;
;
;
;
;
;
;