JALANDHAR WEATHER

ਅਜਨਾਲਾ ਖੇਤਰ ਵਿਚ ਇਕ ਵਾਰ ਫਿਰ ਸ਼ੁਰੂ ਹੋਇਆ ਮੀਂਹ, ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ

ਅਜਨਾਲਾ, (ਅੰਮ੍ਰਿਤਸਰ), 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅਤੇ ਸਰਹੱਦੀ ਖੇਤਰ ਵਿਚ ਇਕ ਵਾਰ ਫਿਰ ਮੀਂਹ ਸ਼ੁਰੂ ਹੋਣ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੱਧ ਗਈਆਂ ਹਨ। ਪਿਛਲੇ ਕੁਝ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਕਾਰਨ ਪਹਿਲਾਂ ਹੀ ਹਜ਼ਾਰਾਂ ਏਕੜ ਫਸਲ ਪਾਣੀ ਦੀ ਲਪੇਟ ਵਿਚ ਆ ਚੁੱਕੀ ਹੈ ਅਤੇ ਕਈ ਥਾਵਾਂ 'ਤੇ ਝੋਨੇ ਦੀ ਫਸਲ ਅਜੇ ਵੀ ਪੂਰੀ ਤਰ੍ਹਾਂ ਪਾਣੀ ਵਿਚ ਡੁੱਬੀ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤਾਂ ਵਿਚੋਂ ਪਾਣੀ ਦੀ ਨਿਕਾਸੀ ਅਜੇ ਤੱਕ ਪੂਰੀ ਤਰ੍ਹਾਂ ਨਹੀਂ ਹੋ ਸਕੀ। ਇਸ ਦੌਰਾਨ ਮੁੜ ਮੀਂਹ ਸ਼ੁਰੂ ਹੋਣ ਕਾਰਨ ਫ਼ਸਲਾਂ ਨੂੰ ਹੋਰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣ ਗਿਆ ਹੈ। ਖੇਤਾਂ ਵਿਚ ਲਗਾਤਾਰ ਖੜ੍ਹਾ ਪਾਣੀ ਝੋਨੇ ਦੀ ਫ਼ਸਲ ਦੇ ਵਿਕਾਸ 'ਤੇ ਵੀ ਮਾੜਾ ਅਸਰ ਪਾ ਰਿਹਾ ਹੈ। ਸਰਹੱਦੀ ਖੇਤਰ ਦੇ ਕਈ ਪਿੰਡਾਂ ਵਿਚ ਨੀਵੇਂ ਇਲਾਕਿਆਂ ਦੇ ਖੇਤ ਅਜੇ ਵੀ ਪਾਣੀ ਨਾਲ ਭਰੇ ਹੋਏ ਹਨ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਮੀਂਹ ਜਾਰੀ ਰਿਹਾ ਤਾਂ ਫਸਲਾਂ ਦਾ ਨੁਕਸਾਨ ਹੋਰ ਵੱਧ ਸਕਦਾ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਝਟਕਾ ਲੱਗੇਗਾ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਿਕਾਸੀ ਨਾਲਿਆਂ ਦੀ ਤੁਰੰਤ ਸਫਾਈ ਕਰਵਾ ਕੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਲਦ ਮੁਆਵਜ਼ਾ ਦਿੱਤਾ ਜਾਵੇ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ