JALANDHAR WEATHER

ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ

 ਝਬਾਲ (ਤਰਨਤਾਰਨ), 25 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਾਤੜੀ ਪੜਾਅ ਤੋਂ ਬਾਅਦ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾਈ ਮਾਰਚ ਦੀ ਆਰੰਭਤਾ ਮੋਕੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ। ਇਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਂਤ ਵੱਖ ਵੱਖ ਸਿੱਖ ਧਾਰਮਿਕ ਜਥੇਬੰਦੀਆ,ਨਿਹੰਗ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ