JALANDHAR WEATHER

ਵਿਧਾਇਕ ਸੰਗੋਵਾਲ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਇਆਲੀ/ਥਰੀਕੇ (ਲੁਧਿਆਣਾ), 25 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸੰਗੋਵਾਲ ਨੇ ਅੱਜ ਗਦਰੀ ਬਾਬਾ ਗੁਰਮੁਖ ਸਿੰਘ ਦੇ ਜੱਦੀ ਪਿੰਡ ਲਲਤੋਂ ਖ਼ੁਰਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਸਰਪੰਚ ਸਰਬਜੀਤ ਕੌਰ ਦੇ ਪਤੀ ਅਤੇ ਪੰਚਾਇਤ ਮੈਂਬਰ ਦਿਲਰਾਜ ਸਿੰਘ ਨੇ ਦੱਸਿਆ ਕਿ ਪਿੰਡ ਦੀ ਚਰੋਕਣੀ ਮੰਗ ਨੂੰ ਦੇਖਦਿਆਂ ਇਹ ਆਮ ਆਦਮੀ ਪਾਰਟੀ ਕਲੀਨਿਕ ਖੋਲਿ੍ਹਆਆ ਗਿਆ ਹੈ। ਵਿਧਾਇਕ ਸੰਗੋਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਮਨੋਰਥ ਆਮ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਦਿੱਤੀਆਂ ਬਾਕੀ ਗਾਰੰਟੀਆਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ