JALANDHAR WEATHER

ਜ਼ਿਲਾ ਅੰਮ੍ਰਿਤਸਰ ਵਿਖੇ 14 ਨਵੇਂ ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ

ਅੰਮ੍ਰਿਤਸਰ, 25 ਜੁਲਾਈ (ਰੇਸ਼ਮ ਸਿੰਘ) - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਿਹਤ ਸੇਵਾਵਾਂ ਵਿਚ ਹੋਰ ਮਜ਼ਬੂਤੀ ਲਿਆਉਣ ਲਈ 14 ਨਵੇਂ ਆਮ ਆਦਮੀ ਕਲੀਨਕਾ ਦਾ ਉਦਘਾਟਨ ਕੀਤਾ ਗਿਆ। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਵਲੋਂ ਪੰਜਾਬ ਵਿਚ 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਅੱਜ ਕੀਤਾ ਗਿਆ। ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵੱਖ ਵੱਖ ਥਾਵਾਂ 'ਤੇ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ, ਡਾ ਅਜੈ ਗੁਪਤਾ, ਮੈਡਮ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ। ਇਨ੍ਹਾ ਵਿਚ ਆਰਿਆ ਸਮਾਜ ਮੰਦਰ, ਕੇਂਦਰੀ ਜੇਲ੍ਹ, ਕਾਂਗੜਾ ਕਾਲੋਨੀ, ਲੇਬਰ ਕਾਲੋਨੀ ਖੰਡ ਵਾਲਾ, ਬਾਬਾ ਦੀਪ ਸਿੰਘ ਕਾਲੋਨੀ ਨੰਗਲੀ, ਮੂਲੇ ਚੱਕ, ਨੇੜੇ ਆਰਿਆ ਸਮਾਜ ਸਕੂਲ, ਨਿਊ ਅੰਮ੍ਰਿਤਸਰ, ਸੰਤ ਚੰਨਨ ਸਿੰਘ ਕਾਲੋਨੀ, ਸਾਊਥ ਸਿਟੀ, ਸ੍ਰੀ ਗੁਰੂ ਹਰਗੋਬਿੰਦ ਸਟੇਡੀਅਮ ਦਬੁਰਜੀ ਲਿੰਕ ਰੋਡ, ਵਾਰਡ ਨੰਬਰ 10 ਗੰਡਾ ਸਿੰਘ ਵਾਲਾ ਅਤੇ ਵਾਰਡ ਨੰਬਰ 12 ਤੁੰਗ ਬਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ ਗਿਆ।
ਇਸ ਅਵਸਰ 'ਤੇ ਸਿਵਲ ਸਰਜਨ ਡਾ ਰਸ਼ਮੀ ਵਿਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਜਿਥੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਉਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਹਰ ਤਰ੍ਹਾਂ ਦੇ ਮੁਫ਼ਤ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਨ੍ਹਾਂ ਸਹੂਲਤਾਂ ਦਾ ਲਾਭ ਲਿਆ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਇਸ ਨਾਲ ਵੱਡੇ ਹਸਪਤਾਲਾਂ ‘ਤੇ ਬੋਝ ਘਟੇਗਾ ਅਤੇ ਲੋਕਾਂ ਨੂੰ ਸਮੇਂ ‘ਤੇ ਇਲਾਜ ਮਿਲ ਸਕੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ