ਪੰਜਾਬ ਅੰਦਰ 2027 ਚ ਆਪਣੇ ਬਲਬੂਤੇ 'ਤੇ ਸਰਕਾਰ ਬਣਾਏਗੀ ਭਾਜਪਾ - ਕੇਵਲ ਸਿੰਘ ਢਿੱਲੋਂ
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਪੰਜਾਬ ਚ ਭਾਰਤੀ ਜਨਤਾ ਪਾਰਟੀ ਆਪਣੇ ਬਲਬੂਤੇ 'ਤੇ 2027 ਚ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੰਮ੍ਰਿਤਸਰ ਵਿਖੇ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਸੰਬੰਧੀ ਅੰਮ੍ਰਿਤਸਰ ਚ ਰੱਖੇ ਪ੍ਰੋਗਰਾਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੇਵਲ ਸਿੰਘ ਢਿਲੋ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪ੍ਰਤੀ ਗੰਭੀਰ ਹਨ। ਜਿਸ ਤਰ੍ਹਾਂ ਪੰਜਾਬ ਦਾ ਗਰਾਫ ਦਿਨ ਪ੍ਰਤੀ ਦਿਨ ਡਿੱਗਦਾ ਜਾ ਰਿਹਾ ਹੈ, ਉਸ ਨੂੰ ਲੈ ਕੇ ਉਹ ਚਿੰਤਤ ਹਨ। ਉਨ੍ਹਾਂ ਕਿਹਾ ਕਿ 20 27 ਚ ਪੰਜਾਬ ਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਪੇਪਰ ਲੀਕ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੇਪਰ ਲੇਕ ਮਾਮਲੇ ਨੂੰ ਲੈ ਕੇ ਨਵਾਂ ਕਾਨੂੰਨ ਵੀ ਬਣਾ ਦਿੱਤਾ ਗਿਆ ਹੈ।। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਲੀ ਧਰਨੇ ਦੌਰਾਨ ਪੇਪਰ ਲੀਕ ਦੀ ਤਾਂ ਗੱਲ ਕੀਤੀ ਜਾ ਰਹੀ ਹੈ ਲੇਕਿਨ ਪੰਜਾਬ ਵਿਚ ਜੋ ਪੇਪਰ ਲੀਕ ਹੋਏ ਹਨ, ਉਸ ਨੂੰ ਲੈ ਕੇ ਉਨ੍ਹਾਂ ਨੇ ਚੁੱਪੀ ਸਾਧੀ ਹੋਈ ਹੈ।
;
;
;
;
;
;
;
;
;