JALANDHAR WEATHER

27 ਨੂੰ ਦਿੱਲੀ ਜਾਣ ਸਬੰਧੀ ਬੀਕੇਯੂ ਉਗਰਾਹਾਂ ਵਲੋਂ ਮੀਟਿੰਗ

ਦਿੜ੍ਹਬਾ ਮੰਡੀ (ਸੰਗਰੂਰ), 25 ਜੁਲਾਈ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਬਲਾਕ ਖਜ਼ਾਂਨਚੀ ਜਗਦੀਪ ਸਿੰਘ ਮਹਿਲਾਂ ਦੀ ਅਗਵਾਈ ਵਿਚ ਬੈਰਸੀਆਣਾ ਗੁਰੂਘਰ ਦਿੜ੍ਹਬਾ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਖਜ਼ਾਂਨਚੀ ਅਮਨਦੀਪ ਸਿੰਘ ਮਹਿਲਾ ਹਾਜ਼ਰ ਹੋਏ। ਆਗੂਆਂ ਨੇ ਦੱਸਿਆ ਕਿ ਜੋ ਦਿੱਲੀ ਦੇ ਜੰਤਰ ਮੰਤਰ 'ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਤਸ਼ੱਦਦ ਕੀਤਾ ਗਿਆ ਹੈ, ਉਸ ਦੀ ਅਸੀਂ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਦਿਆਰਥੀਆਂ ਦੀ ਮਦਦ ਲਈ 27 ਜੁਲਾਈ ਨੂੰ ਵਿਦਿਆਰਥੀਆਂ ਦੇ ਧਰਨੇ ਵਿਚ ਜੰਰ ਮੰਤਰ 'ਤੇ ਵੱਡੇ ਕਾਫਲੇ ਦੇ ਰੂਪ ਵਿੱਚ ਟਰੈਕਟਰ ਟਰਾਲੀਆਂ ਅਤੇ ਬੱਸਾਂ ਰਾਹੀਂ ਜਾਵਾਂਗੇ। ਜਿਸ ਬਰਬਰਤਾ ਨਾਲ ਦਿੱਲੀ ਦੀ ਪੁਲਿਸ ਵਲੋਂ ਨੌਜਵਾਨ ਬੱਚੇ ਬੱਚਿਆਂ 'ਤੇ ਤਸ਼ੱਦਦ ਕੀਤਾ ਗਿਆ ਹੈ iਉਸ ਨੇ ਹਰ ਇਕ ਇਨਸਾਨ ਦੀ ਆਤਮਾ ਨੂੰ ਝੰਜੋੜ ਕੇ ਰੱਖ ਦਿੱਤੀ ਹੈ। ਇਸ ਲਈ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 27 ਜੁਲਾਈ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਜਾ ਕੇ ਵਿਦਿਆਰਥੀਆਂ ਦਾ ਸਮਰਥਨ ਕੀਤਾ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ