JALANDHAR WEATHER

'ਆਪ' ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਵਲੋਂ ਆਮ ਆਦਮੀ ਕਲੀਲਿਕ ਲੋਕ ਅਰਪਣ

ਬਠਿੰਡਾ/ਸੰਗਤ ਮੰਡੀ, 25 ਜੁਲਾਈ (ਦੀਪਕ ਸ਼ਰਮਾ) ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਦੇ ਨਵੇਂ ਲਗਾਏ ਗਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਪਥਰਾਲਾ, ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਅਤੇ ਚੈਅਰਮੈਨ ਪਰਮਜੀਤ ਸਿੰਘ ਨੂੰ ਨਾਲ ਲੈ ਕੇ ਹਲਕੇ ਦੇ ਪਿੰਡ ਜੈ ਸਿੰਘ ਵਾਰਾ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਣ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਜੋ ਮਾਨ ਸਰਕਾਰ ਨੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਹਰ ਇਕ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਸਮੇਂ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਕੰਮ ਕਰ ਰਹੀ ਹੈ। ਹਲਕਾ ਇੰਚਾਰਜ ਨੇ ਲੋਕਾਂ ਨੂੰ ਅਪੀਲਾਂ ਕੀਤੀਆਂ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇ ਕੇ 2027 ਵਿਚ ਫਿਰ ਆਮ ਆਦਮੀ ਦੀ ਸਰਕਾਰ ਪੰਜਾਬ ਅੰਦਰ ਲਿਆਉਣ ਤਾਂ ਜੋ ਕਿ ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਦੱਸਿਆ ਕਿ ਇਸ ਕਲੀਨਿਕ 'ਤੇ 50 ਲੱਖ ਰੁਪਏ ਦੇ ਕਰੀਬ ਖ਼ਰਚ ਆਇਆ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸੰਗਤ ਡਾਕਟਰ ਪਾਮਿਲ ਬਾਂਸਲ ਨੇ ਦੱਸਿਆ ਕਿ ਆਮ ਆਦਮੀ ਕਲੀਲਿਕ ਦੇ ਖੁੱਲ੍ਹਣ ਦੇ ਨਾਲ ਪਿੰਡ ਦੇ ਲੋਕਾਂ ਨੂੰ ਹੋਰ ਵੀ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਅਤੇ ਇਸ ਕਲੀਲਿਕ ਦੇ ਵਿਚ ਹਰ ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ। ਕਲੀਨਿਕ ਦੇ ਖੁੱਲਣ ਦਾ ਸਮਾਂ 8 ਤੋਂ ਦੋ ਵਜੇ ਦਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ