ਸੀ.ਆਈ.ਟੀ.ਯੂ. ਵਲੋਂ ਵਿਦਿਆਰਥੀਆਂ, ਮਨਰੇਗਾ ਕਾਮਿਆਂ ਅਤੇ ਸਫਾਈ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੀ.ਆਈ.ਟੀ.ਯੂ. ਵਲੋਂ ਅੱਜ ਦਿੱਲੀ ਵਿਖੇ ਵਿਦਿਆਰਥੀਆਂ, ਖੰਨਾ ਵਿਖੇ ਮਨਰੇਗਾ ਮਜ਼ਦੂਰਾਂ ਅਤੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਤੋਂ ਸ਼ੁਰੂ ਹੋਇਆ ਅਤੇ ਮਲੋਟ ਰੋਡ ਤੋਂ ਹੁੰਦਾ ਹੋਇਆ ਕੋਟਕਪੂਰਾ ਚੌਂਕ ਵਿਖੇ ਸਮਾਪਤ ਹੋਇਆ।
ਇਸ ਮੌਕੇ ਮਹਾਂ ਸਿੰਘ ਰੋੜੀ, ਸੁੱਚਾ ਸਿੰਘ ਅਜਨਾਲਾ, ਜ਼ਿਲ੍ਹਾ ਪ੍ਰਧਾਨ ਕਾਮਰੇਡ ਤਰਸੇਮ ਲਾਲ ਭੁੱਲਰ, ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਦੋਦਾ, ਕਾਮਰੇਡ ਰਾਜਕੁਮਾਰ, ਕਾਮਰੇਡ ਧਰਮਪਾਲ ਝਬੇਲਵਾਲੀ, ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਆਦਿ ਵਲੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਤੇ ਮੋਦੀ ਸਰਕਾਰ ਦੀ ਸ਼ਹਿ ਤੇ ਪੁਲਿਸ ਵਲੋਂ ਬੇਤਹਾਸ਼ਾ ਲਾਠੀ ਚਾਰਜ ਕਰਨ, ਖੰਨਾ ਵਿਖੇ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਮਨਰੇਗਾ ਮਜ਼ਦੂਰਾਂ ਤੇ ਤਸ਼ੱਦਦ ਕਰਨ ਅਤੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਮੰਨਣ ਵਾਲਿਆਂ ਤੇ ਅਜਿਹਾ ਜ਼ੁਲਮ ਕਰਨਾ ਬਹੁਤ ਮੰਦਭਾਗਾ ਹੈ ਅਤੇ ਇਸ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਟਹਿਰੇ ਵਿਚ ਖੜ੍ਹੀ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਇਸ ਰੋਸ ਮਾਰਚ ਵਿਚ ਸ਼ਾਮਿਲ ਹੋਏ।
;
;
;
;
;
;
;
;
;