ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਤੇ ਜਲਦ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਮਾਹੂਆਣਾ ਵਿਚ ਇੰਟਰ ਲਾਕ ਟਾਇਲ ਨਾਲ ਤਿਆਰ ਹੋਣੀਆਂ ਗਲੀਆਂ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਪਿੰਡ ਦਿਉਣ ਖੇੜਾ ਵਿਖੇ ਨਵੇਂ ਜਿੰਮ ਦੀ ਉਦਘਾਟਨ ਕੀਤਾ।
;
;
;
;
;
;
;
;
;