ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੰਗਰੂਰ ਵਿਚ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 25 ਜੁਲਾਈ (ਧੀਰਜ ਪਸੋਰੀਆ)- ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਜਿਲਾ ਪ੍ਰਧਾਨ ਸ਼ਾਮ ਸਿੰਗਲਾ ਦੀ ਅਗਵਾਈ ਵਿੱਚ ਸੰਗਰੂਰ ਦੇ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪੇਪਰ ਲੀਕ ਮਾਮਲੇ ਵਿਚ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਏ ਖਿਲਵਾੜ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਕੇਂਦਰ ਸਰਕਾਰ ਇਸ ਮਾਮਲੇ ਵਿਚ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।
ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਛਪਾਲ ਸਿੰਘ ਭੁੱਲਰ ,ਲੋਕ ਸਭਾ ਇੰਚਾਰਜ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ,ਜਿਲਾ ਯੂਥ ਪ੍ਰਧਾਨ ਦਲਜੀਤ ਸਿੰਘ ਘਰਾਚੋਂ, ਆਮ ਆਦਮੀ ਪਾਰਟੀ ਦੇ ਸਪੋਕਸ ਪਰਸਨ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ,ਜਿਲਾ ਇਸਤਰੀ ਵਿੰਗ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਨਗਰ ਸੁਧਾਰ ਟਰਸਟ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ ਪ੍ਰਦੀਪ ਮਿੱਤਲ, ਚੇਅਰਮੈਨ ਵਪਾਰ ਕਮਿਸ਼ਨ ਸੁਖਵਿੰਦਰ ਸਿੰਘ ਸੁੱਖਾ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚੰਨੀ, ਸੰਦੀਪ ਸਿੰਘ,ਬਲਾਕ ਪ੍ਰਧਾਨ ਸੋਨੂ ਸਿੰਘ, ਬਲਵਿੰਦਰ ਬਬਲਾ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਪਰਦਸ਼ਨ ਵਿਚ ਸ਼ਾਮਿਲ ਹੋਏ।
;
;
;
;
;
;
;
;