JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁੱਲਗੜ੍ਹੀ (ਫ਼ਿਰੋਜ਼ਪੁਰ), 25 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸਾਂਦੇ ਹਾਸ਼ਮ ਦੇ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਰ ਖਾਂ ਵਾਸੀ ਗੁਰਪ੍ਰੀਤ ਅਰੋੜਾ ਪੁੱਤਰ ਸਵ. ਜਸਬੀਰ ਸਿੰਘ ਜੱਸਾ, ਉਮਰ ਲਗਭਗ 20 ਸਾਲ, ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇਕ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੁਰਪ੍ਰੀਤ ਅਰੋੜਾ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਨੌਜਵਾਨ ਦੀ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਥਾਣਾ ਕੁੱਲਗੜ੍ਹੀ ਦੀ ਪੁਲਿਸ ਮੌਕੇ 'ਤੇ ਪਹੁੰਚ ਕਾਨੂੰਨੀ ਕਾਰਵਾਈ ਅਮਲ ਵਿਚ ਲਿਆ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ